ਨਵੀਂ ਦਿੱਲੀ 11 ਜੁਲਾਈ 2022 : ਸੁਪਰੀਮ ਕੋਰਟ ਨੇ ਅੱਜ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਚਾਰ ਮਹੀਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਦੋ ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ। ਅਦਾਲਤ ਨੇ ਜੁਰਮਾਨਾ ਅਦਾ ਨਾ ਕਰਨ ‘ਤੇ ਦੋ ਮਹੀਨੇ ਦੀ ਵਾਧੂ ਕੈਦ ਦੀ ਸਜ਼ਾ ਵੀ ਸੁਣਾਈ ਹੈ। ਇਸ ਤੋਂ ਇਲਾਵਾ ਵਿਦੇਸ਼ ਵਿੱਚ ਟਰਾਂਸਫਰ ਕੀਤੇ 40 ਮਿਲੀਅਨ ਡਾਲਰ ਵੀ 4 ਹਫ਼ਤਿਆਂ ਵਿੱਚ ਅਦਾ ਕਰਨ ਲਈ ਕਿਹਾ ਗਿਆ।