‘ਆਪ’ ਸਰਕਾਰ ਨੇ ਆਪਣਾ ਇੱਕ ਹੋਰ ਵਾਅਦਾ ਕੀਤਾ ਪੂਰਾ, ਪੁਲਿਸ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ

0
96
Bhagwant Mann

ਚੰਡੀਗੜ੍ਹ 21 ਅਪ੍ਰੈਲ 2022 : ‘ਆਪ’ ਸਰਕਾਰ ਨੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ ਹੈ। ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦੀ ਰਾਹਤ ਰਾਸ਼ੀ ਦਿੱਤੀ ਜਾਵੇਗੀ। ਧਿਆਨ ਯੋਗ ਹੈ ਕਿ ਪਹਿਲਾਂ ਪੁਲਿਸ ਭਲਾਈ ਫੰਡ 10 ਕਰੋੜ ਸੀ ਜੋ ਹੁਣ ਵਧਾ ਕੇ 15 ਕਰੋੜ ਕਰ ​​ਦਿੱਤਾ ਗਿਆ ਹੈ।

ਸੀ.ਐਮ ਮਾਨ ਨੇ ਇਹ ਗੱਲ ਡਿਜੀਟਲ ਪਲੇਟਫਾਰਮ ਤੋਂ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਹੀ। ਹੁਣ ਤੋਂ ਡਿਊਟੀ ‘ਤੇ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪੁਲੀਸ ਦੇ ਕੰਮ ਵਿੱਚ ਕੋਈ ਦਖ਼ਲਅੰਦਾਜ਼ੀ ਨਹੀਂ ਕੀਤੀ ਜਾਵੇਗੀ।

ਇਹ ਵਾਅਦਾ ‘ਆਪ’ ਸੁਪਰੀਮੋ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਦੌਰੇ ਦੌਰਾਨ ਕਿਹਾ ਸੀ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਰਾਹਤ ਰਾਸ਼ੀ ਦਿੱਤੀ ਜਾਵੇਗੀ।