Home ਦੋਆਬਾ ਕੈਪਟਨ ਨੇ ਜਾਖੜ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਕੇ ਕਹੀ...

ਕੈਪਟਨ ਨੇ ਜਾਖੜ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਕੇ ਕਹੀ ਇਹ ਵੱਡੀ ਗੱਲ

0
94
jakhar

ਚੰਡੀਗੜ੍ਹ 19 ਮਈ 2022 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸੁਨੀਲ ਜਾਖੜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਹੀ ਬੰਦਾ ਸਹੀ ਪਾਰਟੀ ਵਿੱਚ ਆਇਆ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਜਾਖੜ ਵਰਗਾ ਈਮਾਦਨਾਰ ਬੰਦਾ ਕਾਂਗਰਸ ਵਿੱਚ ਬਿਲਕੁਲ ਵੀ ਨਹੀਂ ਰਹਿ ਸਕਦਾ।

ਦੱਸਣਯੋਗ ਹੈ ਕਿ ਸੁਨੀਲ ਜਾਖੜ ਨੂੰ ਕਾਂਗਰਸ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਲਾ ਕੇ ਨਵਜੋਤ ਸਿੰਘ ਸਿੱਧੂ ਨੂੰ ਇਹ ਅਹੁਦਾ ਦੇ ਦਿੱਤਾ ਗਿਆ ਸੀ, ਜਿਸ ਕਰਕੇ ਬਿਨਾਂ ਕਾਰਨ ਅਹੁਦਾ ਖੋਹੇ ਜਾਣ ਤੋਂ ਜਾਖੜ ਪਾਰਟੀ ਤੋਂ ਨਾਰਾਜ਼ ਸੀ, ਹਾਲਾਂਕਿ ਉਨ੍ਹਾਂ ਫਿਰ ਵੀ ਪਾਰਟੀ ਨਹੀਂ ਸੀ ਛੱਡੀ।

ਜਾਖੜ ਨੇ ਹਾਲਾਂਕਿ ਸਿੱਧੇ ਤੌਰ ‘ਤੇ ਪਹਿਲਾਂ ਕੁਝ ਨਹੀਂ ਕਿਹਾ ਪਰ ਉਨ੍ਹਾਂ ਦੀ ਨਾਰਾਜ਼ਗੀ ਅਕਸਰ ਉਨ੍ਹਾਂ ਦੇ ਕੀਤੇ ਗਏ ਟਵੀਟਾਂ ਵਿੱਚ ਸਾਹਮਣੇ ਆਉਂਦੀ ਰਹੀ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਕੋਈ ਭੂਮਿਕਾ ਨਹੀਂ ਨਿਭਾਈ। ਅਖੀਰ ਉਨ੍ਹਾਂ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਤੇ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ।