ਸੁਨੀਲ ਜਾਖੜ ਵਲੋਂ ਕੀਤੀ ਬਿਆਨਬਾਜ਼ੀ ਨੂੰ ਲੈ ਕੇ ਕਾਂਗਰਸ ਅਨੁਸ਼ਾਸਨ ਕਮੇਟੀ ਨੇ ਕੀਤੀ ਵੱਡੀ ਕਾਰਵਾਈ

0
108
Sunil jakhar

ਚੰਡੀਗੜ੍ਹ 11 ਅਪ੍ਰੈਲ 2022 : ਸੁਨੀਲ ਜਾਖੜ ਖਿਲਾਫ ਕਈ ਆਗੂਆਂ ਨੇ ਅਨੁਸ਼ਾਸਨਹੀਣਤਾ ਦੀਆਂ ਸ਼ਿਕਾਇਤਾਂ ਕੀਤੀਆਂ ਸਨ, ਜਿਸ ‘ਤੇ ਕਾਂਗਰਸ ਅਨੁਸ਼ਾਸਨ ਕਮੇਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਸੁਨੀਲ ਜਾਖੜ ਦੇ ਇਸ ਅਨੁਸ਼ਾਸਨਹੀਣ ਬਿਆਨ ਨੂੰ ਲੈ ਕੇ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਹੈ। ਦੱਸ ਦਈਏ ਕਿ ਸੁਨੀਲ ਜਾਖੜ ‘ਤੇ ਦਲਿਤਾਂ ਦਾ ਅਪਮਾਨ ਕਰਨ ਦੇ ਦੋਸ਼ ਲੱਗੇ ਸਨ।

ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ‘ਤੇ ਕਾਰਵਾਈ ਕਰਨ ਲਈ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ‘ਚ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਇਹ ਫੈਸਲਾ ਲਿਆ ਅਤੇ ਜਾਖੜ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ। ਅਨੁਸ਼ਾਸਨੀ ਕਮੇਟੀ ਨੇ ਜਾਖੜ ਨੂੰ ਇੱਕ ਹਫ਼ਤੇ ਵਿੱਚ ਜਵਾਬ ਦੇਣ ਲਈ ਕਿਹਾ ਹੈ।