‘ਮਾਨ ਸਰਕਾਰ’ ਦਾ ਵੱਡਾ ਤੋਹਫ਼ਾ, ਨਵੀਂ ਪੁਲਿਸ ਭਰਤੀ ‘ਚ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਮਿਲੇਗੀ ਪਹਿਲ

0
108
CM Maan

ਚੰਡੀਗੜ੍ਹ 29 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਗਾਤਾਰ ਅਹਿਮ ਫੈਸਲੇ ਲਏ ਜਾ ਰਹੇ ਹਨ ਤੇ ਲੋਕਾਂ ਦੇ ਹਿੱਤ ਲਈ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ। ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ।

ਫੈਸਲੇ ਮੁਤਾਬਕ ਨਵੀਂ ਪੁਲਿਸ ਭਰਤੀ ‘ਚ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਪਹਿਲ ਦਿੱਤੀ ਜਾਵੇਗੀ। 2 ਫੀਸਦੀ ਕੋਟਾ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਲਈ ਰਾਖਵਾਂ ਰੱਖਿਆ ਜਾਵੇਗਾ। ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ‘ਚ ਕਿਹਾ ਗਿਆ ਹੈ ਕਿ ਆਉਣ ਵਾਲੀਆਂ ਪੁਲਿਸ ਦੀਆਂ ਨਵੀਆਂ ਭਰਤੀਆਂ ਵਿਚ 2 ਫੀਸਦੀ ਕੋਟਾ ਨਿਰਧਾਰਤ ਕੀਤਾ ਗਿਆ ਹੈ।

1996 ਵਿਚ ਇਸ ਪਾਲਿਸੀ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਮਾਨ ਸਰਕਾਰ ਵੱਲੋਂ 26 ਸਾਲਾਂ ਬਾਅਦ ਫਿਰ ਤੋਂ ਇਸ ਪਾਲਿਸੀ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ SC ਤੇ BC ਭਾਈਚਾਰੇ ਦੇ ਬੱਚਿਆਂ ਲਈ ਕੋਟਾ ਰਾਖਵਾਂ ਰੱਖਿਆ ਗਿਆ ਸੀ ਪਰ ਹੁਣ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਪਹਿਲ ਦਿੱਤੀ ਜਾਵੇਗੀ।