Home ਪੰਜਾਬ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਆਉਂਦੀਆਂ ਚੋਣਾਂ ‘ਚ ਮੁੜ ਕਾਂਗਰਸ...
ਅੰਮ੍ਰਿਤਸਰ15 ਅਪ੍ਰੈਲ 2022 : ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਸਰ ਵਿਖੇ ਕਾਂਗਰਸੀ ਆਗੂਆਂ ਤੇ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਆਉਂਦੀਆਂ ਚੋਣਾਂ ‘ਚ ਮੁੜ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਸਕੇ। ਦੱਸਣਯੋਗ ਹੈ ਕਿ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਮੀਟਿੰਗ ‘ਚ ਨਹੀਂ ਪੁੱਜੇ ਅਤੇ ਉਹ ਆਪਣੇ ਘਰ ‘ਚ ਹੀ ਮੌਜੂਦ ਹਨ।