ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੀ ਜਾਰੀ ਕੀਤੀ ਐਡਵਾਈਜ਼ਰੀ, ਹੁਣ ਮਾਸਕ ਪਾਉਣਾ ਹੋਵੇਗਾ ਲਾਜ਼ਮੀ

0
105

ਚੰਡੀਗੜ੍ਹ 21 ਅਪ੍ਰੈਲ 2022 : ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੀ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਤਹਿਤ ਕੋਰੋਨਾ ਤੋਂ ਬਚਾਅ ਲਈ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਕੀਤੇ ਕਏ ਨੋਟੀਫਿਕੇਸ਼ਨ ਵਿੱਚ ਸੂਬਾ ਦੇ ਸਾਰੇ ਜ਼ਿਲਿਆਂ ਦੇ ਡੀਸੀ ਅਤੇ ਐਸਐਸਪੀ,ਆਈਜੀ ਤੇ ਡੀਆਈਜੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਰਵਜਨਕ ਸਥਾਨਾਂ ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ।

ਗੁਆਂਢੀ ਸੂਬਿਆਂ ਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਨੇ ਰਫ਼ਤਾਰ ਫੜ ਲਈ ਹੈ। ਬੁੱਧਵਾਰ ਨੂੰ 24 ਘੰਟਿਆਂ ‘ਚ 30 ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 113 ਹੋ ਗਈ ਹੈ। ਇਨ੍ਹਾਂ ‘ਚੋਂ 4 ਮਰੀਜ਼ ਆਕਸੀਜਨ ਸਪੋਰਟ ‘ਤੇ ਪਹੁੰਚ ਚੁੱਕੇ ਹਨ। ਸਰਕਾਰ ਨੇ ਕੋਰੋਨਾ ਦੇ ਸੈਂਪਲਿੰਗ ਅਤੇ ਟੈਸਟਿੰਗ ਨੂੰ ਵੀ ਵਧਾ ਦਿੱਤਾ ਹੈ। ਬੁੱਧਵਾਰ ਨੂੰ 9812 ਸੈਂਪਲ ਲੈ ਕੇ 9577 ਟੈਸਟ ਕੀਤੇ ਗਏ।