Breaking newsਦੇਸ਼ਪੰਜਾਬ ਨਹੀਂ ਘੱਟ ਰਹੀ ਕੋਰੋਨਾ ਦੀ ਰਫ਼ਤਾਰ ! ਬੀਤੇ 24 ਘੰਟਿਆਂ ‘ਚ 16,561 ਨਵੇਂ ਮਾਮਲੇ ਆਏ ਸਾਹਮਣੇ By redfm - August 12, 2022 0 70 FacebookTwitterPinterestWhatsApp ਨਵੀਂ ਦਿੱਲੀ 12 ਅਗਸਤ 2022 : ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16,561 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਬੀਤੇ 24 ਘੰਟਿਆਂ ਵਿੱਚ 18,053 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 1,23, 535 ਹੋ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨ ਦੇ ਮੁਕਾਬਲੇ ਕੋਰੋਨਾ ਕੇਸਾਂ ਵਿੱਚ ਲਗਭਗ 200 ਮਰੀਜ਼ਾਂ ਦਾ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ 11 ਅਗਸਤ ਨੂੰ ਦੇਸ਼ ਵਿੱਚ 16,299 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਪਹਿਲਾਂ 9 ਅਗਸਤ ਨੂੰ 12,751 ਮਾਮਲੇ, 8 ਅਗਸਤ ਨੂੰ 16,167 ਤੇ 7 ਅਗਸਤ ਨੂੰ 18,738 ਨਵੇਂ ਮਾਮਲੇ ਸਾਹਮਣੇ ਆਏ ਸਨ।