Wednesday, October 28, 2026
Home ਵਿਦੇਸ਼ ਅਮਰੀਕਾ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਚੁਣੇ ਜਾਣ...

ਅਮਰੀਕਾ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਦਿੱਤੀ ਵਧਾਈ, ਕਹੀ ਇਹ ਵੱਡੀ ਗੱਲ

0
120
pak-us

ਵਾਸ਼ਿੰਗਟਨ 14 ਅਪ੍ਰੈਲ 2022 : ਅਮਰੀਕਾ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਉਹ ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਪਿਛਲੇ 75 ਸਾਲਾਂ ਤੋਂ ਆਪਸੀ ਹਿੱਤਾਂ ਦੇ ਵੱਖ-ਵੱਖ ਖੇਤਰਾਂ ਵਿੱਚ ਇੱਕ ਮਹੱਤਵਪੂਰਨ ਭਾਈਵਾਲ ਰਿਹਾ ਹੈ ਅਤੇ ਅਮਰੀਕਾ ਪਾਕਿਸਤਾਨ ਨਾਲ ਆਪਣੇ ਸਬੰਧਾਂ ਦੀ ਕਦਰ ਕਰਦਾ ਹੈ। ਬਲਿੰਕਨ ਨੇ ਇਕ ਬਿਆਨ ‘ਚ ਕਿਹਾ ਕਿ ਅਮਰੀਕਾ ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵਧਾਈ ਦਿੰਦਾ ਹੈ।

ਅਸੀਂ ਪਾਕਿਸਤਾਨ ਸਰਕਾਰ ਨਾਲ ਆਪਣੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਨੂੰ ਜਾਰੀ ਰੱਖਣ ਦੀ ਉਮੀਦ ਰੱਖਦੇ ਹਾਂ। ਅਮਰੀਕਾ ਨੇ ਇਹ ਬਿਆਨ ਇਮਰਾਨ ਖਾਨ ਦੀ ਜਗ੍ਹਾ ਸ਼ਰੀਫ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਕੁਝ ਦਿਨ ਬਾਅਦ ਜਾਰੀ ਕੀਤਾ ਹੈ। ਬਲਿੰਕਨ ਨੇ ਕਿਹਾ ਕਿ ਅਮਰੀਕਾ ਮਜ਼ਬੂਤ, ਖੁਸ਼ਹਾਲ ਅਤੇ ਲੋਕਤੰਤਰੀ ਪਾਕਿਸਤਾਨ ਨੂੰ ਦੋਵਾਂ ਦੇਸ਼ਾਂ ਦੇ ਹਿੱਤਾਂ ਲਈ ਜ਼ਰੂਰੀ ਸਮਝਦਾ ਹੈ।