ਵੜਿੰਗ ਦੀਆਂ ਵਧ ਸਕਦੀਆਂ ਮੁਸ਼ਕਲਾਂ, ਵਿਜੀਲੈਂਸ ਦੀ ਟੀਮ ਇਸ ਮਾਮਲੇ ‘ਚ ਕਰ ਸਕਦੀ ਹੈ ਪੁੱਛਗਿੱਛ

0
126
Raja Waring

ਚੰਡੀਗੜ੍ਹ 15 ਜੁਲਾਈ 2022 : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਹੀ ਪਿਛਲੀਆਂ ਸਰਕਾਰਾਂ ਦੌਰਾਨ ਜਿੰਮੇਵਾਰ ਅਹੁਦਿਆਂ ‘ਤੇ ਰਹੇ ਲੋਕਾਂ ‘ਤੇ ਸ਼ੱਕ ਹੋਣ ਲੱਗਾ ਹੈ। ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਸਾਬਕਾ ਮੰਤਰੀ ਅਤੇ ਮੌਜੂਦਾ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਦਰਅਸਲ ਚੰਨੀ ਸਰਕਾਰ ‘ਚ ਟਰਾਂਸਪੋਰਟ ਮੰਤਰੀ ਦੇ ਸਮੇਂ ਸਰਕਾਰੀ ਬੱਸਾਂ ਦੀਆਂ ਬਾਡੀਜ਼ ਬਣੀਆਂ ਸਨ, ਜੋ ਮਹਿੰਗੀਆਂ ਹੋਣ ਦੇ ਦੋਸ਼ ਲੱਗ ਰਹੇ ਹਨ। ਵਿਜੀਲੈਂਸ ਦੀ ਟੀਮ ਇਸ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕਰ ਸਕਦੀ ਹੈ।