ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : CM ਮਾਨ

0
91
bhagwant maan

ਚੰਡੀਗੜ੍ਹ 10 ਮਈ 2022 : ਬੀਤੇ ਰਾਤ ਮੋਹਾਲੀ ‘ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੋਹਾਲੀ ‘ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਜ਼ਿਕਰਯੋਗ ਹੈ ਕਿ ਬੀਤੇ ਰਾਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਮੁੱਖ ਦਫ਼ਤਰ ਉਤੇ ਇਕ ਹਮਲਾ ਹੋਇਆ ਹੋਇਆ ਸੀ। ਇਸ ਹਮਲੇ ਦੌਰਾਨ ਹੋਏ ਧਮਾਕੇ ‘ਚ ਇਮਾਰਤ ਦੇ ਸ਼ੀਸ਼ੇ ਟੁੱਟ ਗਏ ਸਨ। ਇਹ ਰਾਹਤ ਦੀ ਖ਼ਬਰ ਹੈ ਕਿ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇਸ ਤੋਂ ਬਾਅਦ ਮੌਕੇ ਉਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀ ਪਹੁੰਚ ਗਏ ਸਨ ਅਤੇ ਆਸ ਪਾਸ ਦੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਇਸ ਮਾਮਲੇ ਸਬੰਧੀ ਜਾਣਕਾਰੀ ਵੀ ਲਈ ਸੀ।