Home ਪੰਜਾਬ ‘ਮਾਨ ਸਰਕਾਰ’ ਵਲੋਂ ਪਟਿਆਲਾ ਰੇਂਜ ਦੇ ਆਈਜੀ, ਐੱਸਐੱਸਪੀ ਤੇ ਐੱਸਪੀ ਸਿਟੀ ਦਾ...
ਚੰਡੀਗੜ੍ਹ 30 ਅਪ੍ਰੈਲ 2022 : ਭਗਵੰਤ ਮਾਨ ਸਰਕਾਰ ਨੇ ਪਟਿਆਲਾ ਹਿੰਸਾ ਮਗਰੋਂ ਆਈਜੀ, ਐੱਸਐੱਸਪੀ ਪਟਿਆਲਾ ਤੇ ਐੱਸਪੀ ਸਿਟੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਮੁਖਵਿੰਦਰ ਸਿੰਘ ਨਵੇਂ ਆਈਜੀ ਪਟਿਆਲਾ ਹੋਣਗੇ। ਜਦੋਂ ਦੀਪਕ ਪਾਰਖੂ ਐੱਸਐੱਸਪੀ ਅਤੇ ਵਜ਼ੀਰ ਸਿੰਘ ਐੱਸਪੀ ਸਿਟੀ ਹੋਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ., ਸ੍ਰੀ ਦੀਪਕ ਪਾਰਿਕ ਨੂੰ ਨਵਾਂ ਐਸਐਸਪੀ ਪਟਿਆਲਾ ਅਤੇ ਸ੍ਰੀ ਵਜ਼ੀਰ ਸਿੰਘ ਨੂੰ ਪਟਿਆਲਾ ਦਾ ਨਵਾਂ ਐਸਪੀ ਨਿਯੁਕਤ ਕੀਤਾ ਗਿਆ ਹੈ।
ਉਧਰ, ਪਟਿਆਲਾ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਵਿਭਾਗ ਦੇ ਹੁਕਮਾਂ ਉਤੇ ਇਹ ਕਾਰਵਾਈ ਕੀਤੀ ਗਈ ਹੈ। ਅੱਜ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਹਰ ਤਰ੍ਹਾਂ ਦਾ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸੁਰੱਖਿਆ ਦੇ ਲਿਹਾਜ਼ ਨਾਲ ਕੀਤੀ ਗਈ ਹੈ।
ਦੱਸ ਦਈਏ ਕਿ ਕੱਲ੍ਹ ਪਟਿਆਲਾ ’ਚ ਉਸ ਸਮੇਂ ਭਾਰੀ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਦੋ ਧੜਿਆਂ ਵਿਚਕਾਰ ਸਿੱਧਾ ਟਕਰਾਅ ਹੋ ਗਿਆ। ਕਾਲੀ ਮਾਤਾ ਮੰਦਰ ਕੋਲ ਟਕਰਾਅ ਰੋਕਣ ਲਈ ਪੁਲਿਸ ਨੂੰ ਹਵਾ ’ਚ ਗੋਲੀਆਂ ਵੀ ਚਲਾਉਣੀਆਂ ਪਈਆਂ। ਹਾਲਾਤ ਤਣਾਅ ਵਾਲੇ ਬਣੇ ਹੋਣ ਕਾਰਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੁੱਚੇ ਪਟਿਆਲਾ ਜ਼ਿਲ੍ਹੇ ’ਚ ਸ਼ੁੱਕਰਵਾਰ ਸ਼ਾਮ 7 ਵਜੇ ਤੋਂ ਲੈ ਕੇੇੇੇ ਸਨਿਚਰਵਾਰ ਸਵੇਰੇ ਸਾਢੇ 6 ਵਜੇ ਤੱਕ ਕਰਫਿਊ ਲਾ ਦਿੱਤਾ ਸੀ। ਦੂਜੇ ਪਾਸੇ ਵੱਖ ਵੱੱਖ ਹਿੰਦੂ ਸੰਗਠਨਾਂ ਨੇ ਰੋਸ ਵਜੋਂ 30 ਅਪਰੈਲ ਨੂੰ ਪਟਿਆਲਾ ਸ਼ਹਿਰ ਬੰਦ ਰੱਖਣ ਦਾ ਸੱਦਾ ਦਿੱਤਾ ਹੈ।
ਉਧਰ, ਪਟਿਆਲਾ ਤੋਂ ਬਾਅਦ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨ ਨੂੰ ਪੱਤਰ ਲਿਖ ਕੇ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਮੰਗ ਕੀਤੀ ਹੈ।