ਪੰਜਾਬ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਦਿੱਤੀ ਗਈ ਸਰਧਾਂਜਲੀ

0
96

ਚੰਡੀਗੜ੍ਹ 24 ਜੂਨ 2022 : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦਾ ਇਹ ਪਹਿਲਾ ਬਜਟ ਸੈਸ਼ਨ ਹੈ। ਕੁਲਤਾਰ ਸਿੰਘ ਸੰਧਾਵਾਂ ਵੱਲੋਂ ਸਦਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ।

27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰਲੈੱਸ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਜ਼ਰੀਏ ਬਜਟ ਉਪਲਬਧ ਕਰਾਇਆ ਜਾਵੇਗਾ। ਵਿਸ ਸੈਸ਼ਨ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ‘ਵਨ ਵਿਧਾਇਕ, ਵਨ ਪੈਨਸ਼ਨ’ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਲਿਆਏਗੀ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਅਮਨ ਕਾਨੂੰਨ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

ਇਨ੍ਹਾਂ ਵਿੱਚ ਸਾਬਕਾ ਮੰਤਰੀ ਹਰਦੀਪਇੰਦਰ ਸਿੰਘ ਬਾਦਲ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਸਾਬਕਾ ਵਿਧਾਇਕ ਸੁਖਦੇਵ ਸਿੰਘ, ਸਾਬਕਾ ਵਿਧਾਇਕ ਸਿੰਗਾਰਾ ਰਾਮ, ਸਵਤੰਤਰਤਾ ਸੈਨਾਨੀ ਤਾਰਾ ਸਿੰਘ, ਸਵਤੰਤਰਤਾ ਸੈਨਾਨੀ ਸਵਰਨ ਸਿੰਘ, ਸਵਤੰਤਰਤਾ ਸੈਨਾਨੀ ਕਰੋੜਾ ਸਿੰਘ, ਸਵਤੰਤਰਤਾ ਸੈਨਾਨੀ ਸੁਖਰਾਜ ਸਿੰਘ ਸੰਧਾਵਾਲੀਆ, ਅਰਜੁਨ ਐਵਾਰਡੀ ਗੁਰਚਰਨ ਸਿੰਘ ਬਾਂਗੜੂ ਅਤੇ ਅਰਜੁਨ ਐਵਾਰਡੀ ਹਰੀ ਚੰਦ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।