ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬਿਹਾਰ ਦਾ ਕਰਨਗੇ ਦੌਰਾ

0
125
amit

ਨਵੀਂ ਦਿੱਲੀ 23 ਅਪ੍ਰੈਲ 2022 : ਮੱਧ ਪ੍ਰਦੇਸ਼ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਬਿਹਾਰ ਦੇ ਇਕ ਦਿਨ ਦੇ ਦੌਰੇ ‘ਤੇ ਜਾਣਗੇ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ, ਅਮਿਤ ਸ਼ਾਹ ਅੱਜ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਹਿੱਸੇ ਵਜੋਂ ਭੋਜਪੁਰ ਜ਼ਿਲ੍ਹੇ ਦੇ ਜਗਦੀਸ਼ਪੁਰ ਵਿੱਚ ਸੁਤੰਤਰਤਾ ਸੈਨਾਨੀ ਬਾਬੂ ਵੀਰ ਕੁੰਵਰ ਸਿੰਘ ਵਿਜੇ ਉਤਸਵ ਵਿੱਚ ਸ਼ਾਮਲ ਹੋਣਗੇ।

ਉਹ ਇਸ ਮੌਕੇ ਹਾਜ਼ਰ ਲੋਕਾਂ ਨੂੰ ਵੀ ਸੰਬੋਧਨ ਕਰਨਗੇ। ਬਾਅਦ ਵਿੱਚ ਉਹ ਸਾਸਾਰਾਮ ਜ਼ਿਲ੍ਹੇ ਵਿੱਚ ਗੋਪਾਲ ਨਰਾਇਣ ਸਿੰਘ ਯੂਨੀਵਰਸਿਟੀ ਵਿੱਚ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕਰਨਗੇ।