ਪੰਜਾਬ ਦੇ ਨਵੇਂ AG ਅਹੁਦੇ ‘ਤੇ ਵਿਨੋਦ ਘਈ ਦੀ ਹੋਈ ਨਿਯੁਕਤੀ, ਪੰਜਾਬ ਸਰਕਾਰ ਜਾਰੀ ਕੀਤਾ ਨੋਟੀਫਿਕੇਸ਼ਨ

0
85

ਚੰਡੀਗੜ੍ਹ 30 ਜੁਲਾਈ 2022 : ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਅਨਮੋਲ ਰਤਨ ਸਿੱਧੂ ਵੱਲੋਂ AG ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਥਾਂ ‘ਤੇ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਬਣਾਇਆ ਗਿਆ ਸੀ।

ਭਾਵੇਂ ਉਨ੍ਹਾਂ ਦੀ ਨਿਯੁਕਤੀ ਦੌਰਾਨ ਕਈ ਨਾਂ ਸੁਰਖੀਆਂ ‘ਚ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਸਾਰੀਆਂ ਖਬਰਾਂ ‘ਤੇ ਰੋਕ ਲਾਉਂਦਿਆਂ ਕਿਹਾ ਕਿ ਵਿਨੋਦ ਘਈ ਪੰਜਾਬ ਦੇ ਨਵੇਂ ਏ.ਜੀ. ਹੁਣ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।