Home ਦੋਆਬਾ ਜਲਾਲਾਬਾਦ ‘ਚ ਹੋਇਆ ਜ਼ਬਰਦਸਤ ਸੜਕ ਹਾਦਸਾ, ਪਲਟੀ ਬੱਸ, ਕਈਆਂ ਦੀ ਮੌਤ
ਜਲਾਲਾਬਾਦ 10 ਮਈ 2022 : ਜਲਾਲਾਬਾਦ ਦੇ ਮੰਨੇਵਾਲਾ ਰੋਡ ‘ਤੇ ਹੋਏ ਬੱਸ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਫ਼ਾਜ਼ਿਲਕਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਅਧੀਨ ਪਿੰਡ ਮੰਨੇਵਾਲਾ ਦੇ ਨੇੜੇ ਪੁਲ ਕੋਲ ਮਿੰਨੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।
ਇਸ ਹਾਦਸੇ ਵਿਚ ਦੋ ਔਰਤਾਂ ਸਣੇ ਤਿੰਨ ਮੌਤਾਂ ਤੇ 50 ਕਰੀਬ ਜ਼ਖ਼ਮੀ ਹੋ ਗਏ। ਇਹ ਬੱਸ ਮੰਡੀ ਰੋੜਾਂਵਾਲੀ ਤੋਂ ਜਲਾਲਾਬਾਦ ਵੱਲ ਜਾ ਰਹੀ ਸੀ ਅਤੇ ਖੇਤਾਂ ਵਿੱਚ ਪਲਟ ਗਈ।
ਹਾਦਸੇ ’ਚ ਹੁਣ ਤੱਕ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਹਾਦਸੇ ਸਮੇਂ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਬੱਸ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਡਰਾਈਵਰ ਉਸ ਨੂੰ ਕਾਬੂ ਵਿੱਚ ਨਹੀਂ ਕਰ ਸਕਿਆ ਤੇ ਬੱਸ ਖੇਤਾਂ ਵਿੱਚ ਜਾ ਕੇ ਪਲਟ ਗਈ।