ਬਜਟ ਸੈਸ਼ਨ ਦੌਰਾਨ ਬਾਜਵਾ ਨੇ ਚੁੱਕਿਆ ਮੁੱਦਾ, ਸੂਬੇ ਦੀਆਂ ਔਰਤਾਂ ਨੂੰ 1000-1000 ਰੁਪਏ ਕਦੋ ਮਿਲਣਗੇ?

0
135
Partap Singh Bajwa

ਚੰਡੀਗੜ੍ਹ 25 ਜੂਨ 2022 : ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੀਆਂ ਔਰਤਾਂ ਨੂੰ 1000-1000 ਰੁਪਏ ਦੇਣ ਦਾ ਮੁੱਦਾ ਚੁੱਕਿਆ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਸੱਤਾ ‘ਚ ਆਉਣ ‘ਤੇ ਔਰਤਾਂ ਨੂੰ ਹਰ ਮਹੀਨੇ 1000-1000 ਰੁਪਏ ਦੇਣ ਦੀ ਗਾਰੰਟੀ ਦਿੱਤੀ ਸੀ।

ਪ੍ਰਤਾਪ ਸਿੰਘ ਬਾਜਵਾ ਨੇ ਖਜ਼ਾਨਾ ਮੰਤਰੀ ਨੂੰ ਸਵਾਲ ਕੀਤਾ ਕਿ ਬਜਟ ਆਉਣ ਵਾਲਾ ਹੈ ਤਾਂ ਖਜ਼ਾਨਾ ਮੰਤਰੀ ਇਹ ਦੱਸਣ ਕਿ ਇਸ ਸਕੀਮ ਦੀ ਕਦੋਂ ਸ਼ੁਰੂਆਤ ਕੀਤੀ ਜਾਵੇਗੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਸਕੀਮ ਲਈ 12 ਹਜ਼ਾਰ ਕਰੋੜ ਰੁਪਿਆ ਸਲਾਨਾ ਚਾਹੀਦਾ ਹੈ, ਇਹ ਪੈਸੇ ਕਿੱਥੋਂ ਆਉਣਗੇ, ਇਸ ਗੱਲ ਦਾ ਜਵਾਬ ਖਜ਼ਾਨਾ ਮੰਤਰੀ ਦੇਣ।

ਉਨ੍ਹਾਂ ਕਿਹਾ ਕਿ ਇਹ ਇਕ ਵੱਡਾ ਮਸਲਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਖਜ਼ਾਨਾ ਮੰਤਰੀ ਇਸ ਮਸਲੇ ਵੱਲ ਜ਼ਰੂਰ ਧਿਆਨ ਦੇਣਗੇ।