ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫਲਤਾ, ਵੱਡੀ ਗਿਣਤੀ ‘ਚ ਹਥਿਆਰਾਂ ਸਮੇਤ 16 ਵਿਅਕਤੀਆਂ ਗ੍ਰਿਫਤਾਰ

0
253
Amritsar district police

ਅੰਮ੍ਰਿਤਸਰ 9 ਅਪ੍ਰੈਲ 2022 : ਅੰਮ੍ਰਿਤਸਰ ਜ਼ਿਲੇ ਦੀ ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਪੁਲਸ ਨੇ ਵੱਡੀ ਗਿਣਤੀ ‘ਚ ਹਥਿਆਰਾਂ ਸਮੇਤ 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਵਿਅਕਤੀਆਂ ਕੋਲੋਂ ਪੁਲਿਸ ਨੇ 7 ਰਾਈਫਲਾਂ ਅਤੇ 7 ਪਿਸਤੌਲ ਬਰਾਮਦ ਕੀਤੇ ਹਨ, ਜੋ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਏ ਹਨ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 16 ਵਿਅਕਤੀਆਂ ਵਿੱਚੋਂ 4 ਗੈਂਗਸਟਰ ਹਨ, ਜੋ ਜ਼ਮਾਨਤ ’ਤੇ ਜੇਲ੍ਹ ਵਿੱਚੋਂ ਬਾਹਰ ਆਏ ਹਨ। ਪੁਲੀਸ ਅਨੁਸਾਰ ਉਪਰੋਕਤ ਸਾਰੇ ਵਿਅਕਤੀ ਇੱਕ ਢਾਬੇ ’ਤੇ ਬੈਠੇ ਸਨ, ਜੋ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਸਨ। ਘਟਨਾ ਤੋਂ ਪਹਿਲਾਂ ਹੀ ਪੁਲੀਸ ਨੇ ਉਪਰੋਕਤ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ।