ਗੁਜਰਾਤ ਦੀ ਇਕ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, 6 ਦੀ ਮੌਤ

0
242
blast

ਅਹਿਮਾਬਾਦ 11 ਅਪ੍ਰੈਲ 2022 : ਗੁਜਰਾਤ ਦੇ ਅਹਿਮਦਾਬਾਦ ਤੋਂ ਕਰੀਬ 235 ਕਿਲੋਮੀਟਰ ਦੂਰ ਪੈਂਦੇ ਸ਼ਹਿਰ ਭੜੂਚ ਵਿੱਚ ਇਕ ਕੈਮੀਕਲ ਫੈਕਟਰੀ ਵਿੱਚ ਧਮਾਕਾ ਹੋਣ ਨਾਲ 6 ਮਜ਼ਦੂਰਾਂ ਦੀ ਮੌਤ ਹੋ ਗਈ। ਭੜੂਚ ਦੀ ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਮਜ਼ਦੂਰ ਇਕ ਰਿਏਕਟਰ ਕੋਲ ਕੰਮ ਕਰ ਰਹੇ ਸਨ, ਜਿਸ ਵਿੱਚ ਡਿਸਿਟਲੇਸ਼ਨ ਪ੍ਰਕਿਰਿਆ ਦੌਰਾਨ ਅਚਾਨਕ ਧਮਾਕਾ ਹੋ ਗਿਆ।

ਧਮਾਕੇ ਨਾਲ ਕਾਰਖਾਨੇ ਵਿੱਚ ਅੱਗ ਲੱਗ ਗਈ। ਇਸ ਘਟਨਾ ਵਿੱਚ 6 ਮਜ਼ਦੂਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ।