ਪੰਜਾਬ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਤਰੁਣ ਚੁੱਘ ਨੇ ‘ਭਗਵੰਤ ਮਾਨ’ ‘ਨੂੰ ਲਿਆ ਲੰਮੇ ਹੱਥੀਂ

0
225
tarun

ਅੰਮ੍ਰਿਤਸਰ 4 ਅਪ੍ਰੈਲ 2022 : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਚੋਣ ਪ੍ਰਚਾਰ ਦੌਰਾਨ ਵੱਡੇ-ਵੱਡੇ ਐਲਾਨ ਕਰਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੀ ਚੋਣ ਐਲਾਨ ਨੂੰ ਲਾਗੂ ਨਹੀਂ ਕਰ ਸਕੇ। ਇਸ ਕਾਰਨ ਉਹ ਆਪਣੇ ਬੌਸ ਨੂੰ ਸੰਤੁਸ਼ਟ ਕਰਨ ਲਈ ਗੁਜਰਾਤ ‘ਚ ਚੋਣ ਪ੍ਰਚਾਰ ਲਈ ਪਹੁੰਚ ਗਿਆ ਹੈ। ਪੰਜਾਬ ‘ਚ ‘ਆਪ’ ਸਰਕਾਰ ਅਜਿਹੀ ਦੁਚਿੱਤੀ ‘ਚ ਹੈ ਕਿ ਸਮਝ ਨਹੀਂ ਆ ਰਹੀ ਕਿ ਚੋਣ ਐਲਾਨਾਂ ਨੂੰ ਪੂਰਾ ਕਿਵੇਂ ਕੀਤਾ ਜਾਵੇਗਾ?

ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਚੋਣ ਐਲਾਨਾਂ ਨੂੰ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ 50 ਹਜ਼ਾਰ ਕਰੋੜ ਦੀਆਂ ਚਾਰ ਛਿਮਾਹੀ ਕਿਸ਼ਤਾਂ ਮੰਗੀਆਂ ਸਨ। ਚੁੱਘ ਨੇ ਕਿਹਾ ਕਿ ਚੰਡੀਗੜ੍ਹ ਵਰਗੇ ਮੁੱਦੇ ਬਣਾ ਕੇ ‘ਆਪ’ ਸਰਕਾਰ ਸਿਰਫ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੀ ਹੈ ਅਤੇ ਜਵਾਬਦੇਹੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਗੁਜਰਾਤ ‘ਚ ਚੋਣ ਪ੍ਰਚਾਰ ਕਰਨ ਦੀ ਬਜਾਏ ਪੰਜਾਬ ਦੇ ਸ਼ਾਸਨ ‘ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਸਾਬਤ ਕਰਨਾ ਚਾਹੀਦਾ ਹੈ ਕਿ ਉਹ ਕੁਝ ਵੀ ਕਰ ਸਕਦੇ ਹਨ।