ਭਾਰਤ ਸਰਕਾਰ ਵਲੋਂ ਡਾ. ਭੀਮ ਰਾਓ ਅੰਬੇਡਕਰ ਜਯੰਤੀ ਮੌਕੇ 14 ਅਪ੍ਰੈਲ ਨੂੰ ਛੁੱਟੀ ਦਾ ਐਲਾਨ

0
221
Dr. Bhim Rao Ambedkar

ਚੰਡੀਗੜ੍ਹ 6 ਅਪ੍ਰੈਲ 2022: ਭਾਰਤ ਸਰਕਾਰ ਵਲੋਂ ਵੱਡਾ ਐਲਾਨ ਕਰਦਿਆਂ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਦੇ ਮੌਕੇ ‘ਤੇ 14 ਅਪ੍ਰੈਲ ਨੂੰ ਛੁੱਟੀ ਕਰਨ ਦਾ ਫ਼ੈਸਲਾ ਕੀਤਾ ਹੈ। ਭਾਰਤ ਸਰਕਾਰ ਦੇ ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਾਂ ਬਾਰੇ ਮੰਤਰਾਲੇ ਦੇ ਦਫ਼ਤਰੀ ਮੈਮੋਰੰਡਮ ਤਹਿਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਦੇ ਅਧੀਨ ਐਲਾਨੀ ਇਸ ਛੁੱਟੀ ਮੌਕੇ ਪੂਰੇ ਭਾਰਤ ‘ਚ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਕੇਂਦਰੀ ਸਰਕਾਰੀ ਦਫ਼ਤਰਾਂ ‘ਚ ਛੁੱਟੀ ਰਹੇਗੀ |