Home ਵਿਦੇਸ਼ ਸ਼ਾਹਬਾਜ਼ ਸ਼ਰੀਫ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਮਰਾਨ ਖਾਨ...
ਇਸਲਾਮਾਬਾਦ 12 ਅਪ੍ਰੈਲ 2022 : ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਸੋਮਵਾਰ ਰਾਤ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਰਾਸ਼ਟਰਪਤੀ ਆਰਿਫ ਅਲਵੀ ਸਹੁੰ ਚੁੱਕ ਸਮਾਗਮ ਤੋਂ ਦੂਰ ਰਹੇ। ਸੈਨੇਟ ਦੇ ਚੇਅਰਮੈਨ ਸਾਦਿਕ ਸੰਜਰਾਨੀ ਨੇ ਸ਼ਾਹਬਾਜ਼ ਨੂੰ ਸਹੁੰ ਚੁਕਾਈ। ਸਹੁੰ ਚੁੱਕਣ ਤੋਂ ਪਹਿਲਾਂ ਸੰਸਦ ‘ਚ ਆਪਣੇ ਭਾਸ਼ਣ ਦੌਰਾਨ ਸ਼ਾਹਬਾਜ਼ ਨੇ ਇਮਰਾਨ ਖਾਨ ਦੀ ਪਾਰਟੀ ਨੂੰ ਸਰਪ੍ਰਾਈਜ਼ ਦਿੱਤਾ।
ਸ਼ਰੀਫ ਨੇ ਕਿਹਾ ਕਿ ਅਸੀਂ ਉਸ ਚਿੱਠੀ ਦੀ ਜਾਂਚ ਕਰਵਾਵਾਂਗੇ, ਜਿਸ ਨੂੰ ਇਮਰਾਨ ਖਾਨ ਅਮਰੀਕੀ ਧਮਕੀ ਕਹਿੰਦੇ ਹਨ। ਕੁਝ ਮਿੰਟਾਂ ਬਾਅਦ, ਇਮਰਾਨ ਸਰਕਾਰ ਵਿੱਚ ਮੰਤਰੀ ਰਹੇ ਫਵਾਦ ਚੌਧਰੀ ਨੇ ਕਿਹਾ ਕਿ ਜਾਂਚ ਦੀ ਕੋਈ ਲੋੜ ਨਹੀਂ ਹੈ।’ਜੀਓ ਨਿਊਜ਼’ ਮੁਤਾਬਕ ਸ਼ਾਹਬਾਜ਼ ਸ਼ਰੀਫ਼ ਦੀ ਕੈਬਨਿਟ ‘ਤੇ ਪੀ.ਐੱਮ.ਐੱਲ.-ਐੱਨ. ਦਾ ਦਬਦਬਾ ਰਹੇਗਾ। ਇਸ ਵਿੱਚ 12 ਮੰਤਰੀ ਹੋ ਸਕਦੇ ਹਨ।
ਸਾਰੇ ਸੀਨੀਅਰ ਆਗੂ ਸ਼ਾਮਲ ਹੋਣਗੇ। ਇਸ ਦੇ ਨਾਲ ਪਾਕਿਸਤਾਨ ਪੀਪਲਜ਼ ਪਾਰਟੀ ਅਤੇ ਹੋਰ ਪਾਰਟੀਆਂ ਵੀ ਸ਼ਾਮਲ ਹੋਣਗੀਆਂ। ਇਸ ਗੱਠਜੋੜ ਸਰਕਾਰ ਵਿੱਚ ਕਰੀਬ 12 ਪਾਰਟੀਆਂ ਸ਼ਾਮਲ ਹਨ। ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਬਿਲਾਵਲ ਭੁੱਟੋ ਨੂੰ ਉਪ ਪ੍ਰਧਾਨ ਮੰਤਰੀ ਬਣਾਇਆ ਜਾ ਸਕਦਾ ਹੈ।